ਬਿਹਾਰ ਸਰਕਾਰ ਦਾ ਵੱਡਾ ਫੈਸਲਾ, ‘ਮਾਂ-ਬਾਪ ਦੀ ਸੇਵਾ ਨਾ ਕਰਨ ‘ਤੇ ਬੱਚਿਆਂ ਨੂੰ ਜਾਣਾ ਪਵੇਗਾ ਜੇਲ੍ਹ’
ਨਿਤੀਸ਼ ਕੁਮਾਰ ਦੀ ਪ੍ਰਧਾਨਗੀ ‘ਚ ਮੰਗਲਵਾਰ ਨੂੰ ਹੋਈ ਕੈਬਨਿਟ ਦੀ ਬੈਠਕ ‘ਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ
ਪਟਨਾ. ਬਿਹਾਰ ਸਰਕਾਰ ਦਾ ਵੱਡਾ ਫੈਸਲਾ, ‘ਮਾਂ-ਬਾਪ ਦੀ ਸੇਵਾ ਨਾ ਕਰਨ ‘ਤੇ ਬੱਚਿਆਂ ਨੂੰ ਜਾਣਾ ਪਵੇਗਾ ਜੇਲ੍ਹ’,ਅਕਸਰ ਹੀ ਦੇਖਿਆ ਜਾਂਦਾ ਹੈ ਕਿ ਵਿਆਹ ਮਗਰੋਂ ਨੌਜਵਾਨ ਮਾਪਿਆਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣ ਨੂੰ ਮਜ਼ਬੂਰ ਹੋ ਜਾਂਦੇ ਹਨ। ਪਰ ਹੁਣ ਅਜਿਹਾ ਨਹੀਂ ਹੋਵੇਗਾ। ਦਰਅਸਲ, ਬਿਹਾਰ ਸਰਕਾਰ ਨੇ ਇਕ ਵੱਡਾ ਫੈਸਲਾ ਕੀਤਾ ਹੈ। ਜਿਸ ਅਨੁਸਾਰ ਮਾਂ-ਬਾਪ ਨਾਲ ਗਲਤ ਵਤੀਰਾ ਕਰਨ ‘ਤੇ ਹੁਣ ਬੱਚਿਆਂ ਨੂੰ ਜੇਲ ਜਾਣਾ ਪਵੇਗਾ। ਨਿਤੀਸ਼ ਕੁਮਾਰ ਦੀ ਪ੍ਰਧਾਨਗੀ ‘ਚ ਮੰਗਲਵਾਰ ਨੂੰ ਹੋਈ ਕੈਬਨਿਟ ਦੀ ਬੈਠਕ ‘ਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜੇਕਰ ਕਿਸੇ ਦੇ ਮਾਂ-ਬਾਪ ਇਸ ਦੀ ਸ਼ਿਕਾਇਤ ਕਰਦੇ ਹਨ ਕਿ ਉਨ੍ਹਾਂ ਦੀ ਸੰਤਾਨ ਸੇਵਾ ਨਹੀਂ ਕਰਦੀ ਹੈ ਤਾਂ ਅਜਿਹੇ ਬੱਚਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮਿਲੀ ਜਾਣਕਾਰੀ ਮੁਤਾਬਕ ਬਿਹਾਰ ਸਰਕਾਰ ਨੇ ਪਿਛਲੇ ਦਿਨੀਂ ਇਕ ਸਰਵੇ ਕਰਵਾਇਆ ਸੀ, ਜਿਸ ‘ਚ ਇਸ ਗੱਲ ਦਾ ਖੁਲਾਸਾ ਹੋਇਆ ਕਿ ਰਾਜ ‘ਚ ਰਹਿਣ ਵਾਲੇ ਬਜ਼ੁਰਗ ਮਾਤਾ-ਪਿਤਾ ਦੀ ਹਾਲਤ ਠੀਕ ਨਹੀਂ ਹੈ। ਜਿਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ।