ਪੰਜਾਬ ‘ਚ ਬਣੇ ਮੁੜ ਸਖ਼ਤੀ ਦੇ ਅਸਾਰ, ਅੱਜ ਅੱਧੀ ਰਾਤ ਤੋਂ ਲਾਗੂ ਹੋ ਜਾਣਗੇ ਨਵੇਂ ਦਿਸ਼ਾ ਨਿਰਦੇਸ਼!

ਚੰਡੀਗੜ੍ਹ : ਪੰਜਾਬ ਅੰਦਰ ਵਧਦੇ ਕਰੋਨਾ ਮੀਟਰ ਨੇ ਸਰਕਾਰ ਨੂੰ ਮੁੜ ਚਿੰਤਾ ‘ਚ ਪਾ ਦਿਤਾ ਹੈ। ਪਿਛਲੇ ਦਿਨਾਂ ਦੌਰਾਨ ਭਾਵੇਂ ਮੁੜ ਲੌਕਡਾਊਨ ਦੀਆਂ ਅਫ਼ਵਾਹਾਂ ਵੀ ਉਡਦੀਆਂ ਰਹੀਆਂ ਹਨ ਪਰ ਸਰਕਾਰ ਦਾ ਹੁਣ ਬਹੁਤਾ ਧਿਆਨ ਬਾਹਰੋਂ ਆਉਣ ਵਾਲਿਆਂ ‘ਤੇ ਹੈ। ਕਿਉਂਕਿ ਪੰਜਾਬ ਸਰਕਾਰ ਇਕ ਵਾਰ ਕਰੋਨਾ ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਠੱਲ੍ਹਣ ‘ਚ ਕਾਮਯਾਬ ਹੋ ਗਈ ਸੀ, ਪਰ ਜਦੋਂ ਦੀ ਡੌਕਡਾਊਨ ‘ਚ ਢਿੱਲ ਦਿਤੀ ਗਈ ਗਏ ਹੈ, ਕਰੋਨਾ ਮਰੀਜ਼ਾਂ ਦੀ ਗਿਣਤੀ ‘ਚ ਮੁੜ ਇਜ਼ਾਫ਼ਾ ਹੋਣਾ ਸ਼ੁਰੂ ਹੋ ਗਿਆ ਹੈ।

ਇਸ ਦੀ ਵਜ੍ਹਾ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਮੰਨਿਆ ਜਾ ਰਿਹਾ ਹੈ। ਇਸੇ ਦੇ ਮੱਦੇਨਜ਼ਰ ਸਰਕਾਰ ਨੇ ਹੁਣ ਪੰਜਾਬ ਅੰਦਰ ਬਾਹਰਲੇ ਵਿਅਕਤੀਆਂ ਦੇ ਦਾਖ਼ਲੇ ਨੂੰ ਲੈ ਕੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰ ਦਿਤੇ ਹਨ। ਇਹ ਹੁਕਮ ਅੱਜ ਰਾਤ ਅੱਧੀ ਰਾਤ ਤੋਂ ਲਾਗੂ ਹੋਣ ਜਾ ਰਹੇ ਹਨ।  ਜਾਰੀ ਕੀਤੀ ਗਈ ਨਵੀਂ ਐਡਵਾਇਜ਼ਰੀ ਮੁਤਾਬਕ ਅੱਜ ਅੱਧੀ ਰਾਤ ਤੋਂ ਜਿਹੜਾ ਵੀ ਵਿਅਕਤੀ ਪੰਜਾਬ ਅੰਦਰ ਦਾਖ਼ਲ ਹੋਵੇਗਾ, ਉਸ ਲਈ ਡਾਕਟਰੀ ਜਾਂਚ ਜ਼ਰੂਰੀ ਹੋਵੇਗੀ। ਇਸ ਤੋਂ ਇਲਾਵਾ ਪੰਜਾਬ ਅੰਦਰ ਦਾਖ਼ਲ ਹੋਣ ਵਾਲੇ ਵਿਅਕਤੀ ਨੂੰ ਪੰਜਾਬ ਅੰਦਰ ਅਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਕਿਸੇ ਵੀ ਢੰਗ ਤਰੀਕੇ ਨਾਲ ਖੁਦ ਨੂੰ ਈ-ਰਜਿਸਟਰ ਕਰਨਾ ਪਵੇਗਾ।

image

ਐਡਵਾਇਜ਼ਰੀ ਮੁਤਾਬਕ ਕੋਈ ਵੀ ਵਿਅਕਤੀ ਭਾਵੇਂ ਉਹ ਨਾਬਾਲਗ਼ ਹੋਵੇ ਜਾਂ ਬਾਲਕ, ਉਸ ਦੀ ਪੰਜਾਬ ਅੰਦਰ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਕੀਤੇ ਜਾਣਾ ਲਾਜ਼ਮੀ ਹੈ। ਇਹ ਨਿਯਮ ਹਵਾਈ, ਰੇਲ ਜਾਂ ਸੜਕ ਰਸਤੇ ਆਉਣ ਵਾਲੇ ਸਮੂਹ ਲੋਕਾਂ ‘ਤੇ ਲਾਗੂ ਹੋਣਗੇ। ਪੰਜਾਬ ਆਉਣ ਵਾਲੇ ਵਿਅਕਤੀ ਲਈ ਖੁਦ ਨੂੰ ਈ-ਰਜਿਸਟਰ ਕਰਵਾਉਣਾ ਲਾਜ਼ਮੀ ਹੋਵੇਗਾ। ਇਸੇ ਤਰ੍ਹਾਂ ਸੜਕੀ ਰਸਤੇ ਅਪਣੇ ਨਿੱਜੀ ਵਾਹਨਾਂ ‘ਤੇ ਪੰਜਾਬ ਅੰਦਰ ਦਾਖ਼ਲ ਹੋਣ ਵਾਲਿਆਂ ਲਈ ਅਪਣੇ ਮੋਬਾਈਲ ਫ਼ੋਨ ‘ਤੇ ਕੋਵਾ ਐਪ ਡਾਊਨਲੋਡ ਕਰਨਾ ਹੋਵੇਗਾ।

imageCorona Virus

ਇਸ ਤੋਂ ਇਲਾਵਾ ਯਾਤਰਾ ਦੌਰਾਨ ਉਸ ਨਾਲ ਮੌਜੂਦ ਪਰਿਵਾਰ ਦੇ ਹਰੇਕ ਮੈਂਬਰ ਨੂੰ ਰਜਿਸਟਰ ਕਰਨਾ ਹੋਵੇਗਾ ਤੇ ਈ-ਰਜਿਸਟ੍ਰੇਸ਼ਨ ਸਲਿਪ ਡਾਊਨਲੋਡ ਕਰਕੇ ਅਪਣੇ ਵਾਹਨ ਦੇ ਅੱਗੇ ਵਾਲੇ ਸ਼ੀਸ਼ੇ ‘ਤੇ ਲਾਉਣੀ ਪਵੇਗੀ। ਜੇ ਕੋਈ ਵਿਅਕਤੀ ਜਨਤਕ ਆਵਾਜਾਈ ਜਾਂ ਰੇਲ/ਹਵਾਈ ਯਾਤਰਾ ਰਾਹੀਂ ਆ ਰਿਹਾ ਹੈ ਤਾਂ ਵੀ ਉਸ ਨੂੰ ਮੋਬਾਈਲ ‘ਤੇ ਇਹ ਸਲਿੱਪ ਆਪਣੇ ਕੋਲ ਰੱਖਣੀ ਹੋਵੇਗੀ ਜਾਂ https://cova.punjab.gov.in/registration ਪੋਰਟਲ ‘ਤੇ ਲੌਗ ਇਨ ਕਰਕੇ ਕਰਕੇ ਯਾਤਰਾ ਦੌਰਾਨ ਅਪਣੇ ਨਾਲ ਮੌਜੂਦ ਸਾਰੇ ਪਰਿਵਾਰਕ ਮੈਂਬਰਾਂ ਸਮੇਤ ਖੁਦ ਦੀ ਈ-ਰਜਿਸਟ੍ਰੇਸ਼ਨ ਕਰਨੀ ਹੋਵੇਗੀ।

image

ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਸੂਬੇ ਵਿਚ ਦਾਖ਼ਲ ਹੋਣ ਤੋਂ ਬਾਅਦ 14 ਦਿਨਾਂ ਦੇ ਸਵੈ-ਇਕਾਂਤਵਾਸ ਵਿਚ ਰਹਿਣਾ ਹੋਵੇਗਾ। ਇਸ ਸਮੇਂ ਦੌਰਾਨ ਉਨ੍ਹਾਂ ਨੂੰ ਅਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ ‘ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ 112 ‘ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ।

Leave A Reply

Your email address will not be published.