ਨਾਭਾ ਜੇਲ੍ਹ ‘ਚ ਕਤਲ ਮਾਮਲਾ : ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਕੀਤਾ ਅੰਤਿਮ ਸਸਕਾਰ

ਦੱਸ ਦੇਈਏ ਕਿ ਨਾਭਾ ਦੀ ਹਾਈ ਸਕਿਊਰਿਟੀ ਜੇਲ੍ਹ ਵਿੱਚ ਸ਼ਨਿੱਚਰਵਾਰ ਨੂੰ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਵਾਸੀ ਫ਼ਰੀਦਕੋਟ ਦਾ ਦੋ ਹੋਰਨਾਂ ਕੈਦੀਆਂ ਨੇ ਸਰੀਏ ਨਾਲ ਹਮਲਾ ਕੇ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਦੋਹਾਂ ਦੋਸ਼ੀ ਕੈਦੀਆਂ ਖਿਲਾਫ਼ ਮਾਮਲਾ ਦਰਜ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।

0 865,699

ਕੋਟਕਪੂਰਾ : ਨਾਭਾ ਜੇਲ੍ਹ ‘ਚ ਦੋ ਕੈਦੀਆਂ ਵੱਲੋਂ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਦੁਪਹਿਰ ਬਾਅਦ ਸਸਕਾਰ ਕਰ ਦਿੱਤਾ ਹੈ।ਇਸ ਮੌਕੇ ਵੱਡੀ ਗਿਣਤੀ ਵਿੱਚ ਡੇਰਾ ਪ੍ਰੇਮੀ ਮੌਜੂਦ ਸਨ।ਇਸ ਤੋਂ ਪਹਿਲਾਂ ਕੋਟਕਪੂਰਾ ਦੇ ਨਾਮ ਚਰਚਾ ਘਰ ਤੋਂ ਲੈ ਕੇ ਸਮਸ਼ਾਨ ਘਾਟ ਤੱਕ ਬਿੱਟੂ ਦੀ ਅੰਤਿਮ ਯਾਤਰਾ ਕੱਢੀ ਗਈ ਹੈ। ਮ੍ਰਿਤਕ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਡੇਰਾ ਪ੍ਰੇਮੀਆਂ ਵਲੋਂ ਆਪਣੀਆਂ ਕੁਝ ਮੰਗਾਂ ਕਾਰਨ ਰੋਕ ਦਿੱਤਾ ਗਿਆ ਸੀ ਪਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਡੇਰਾ ਪ੍ਰੇਮੀਆਂ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਸਨ।

ਮੁੜ ਜ਼ਿਲ੍ਹਾ ਪ੍ਰਸ਼ਾਸਨ ਅਤੇ ਡੇਰਾ ਪ੍ਰੇਮੀਆਂ ਵਿਚਕਾਰ ਮੀਟਿੰਗ ਹੋਈ

ਮਹਿੰਦਰਪਾਲ ਬਿੱਟੂ ਦੇ ਸਸਕਾਰ ਨੂੰ ਲੈ ਕੇ ਡੇਰਾ ਪ੍ਰੇਮੀ ਅੜੇ ਹੋਏ ਸਨ ਕਿ ਉਨ੍ਹਾਂ ਦੀਆਂ ਦੋ ਮੰਗਾਂ ਮੰਨੀਆਂ ਜਾਣ ,ਜਿਸ ਤੋਂ ਬਾਅਦ ਅੱਜ ਮੁੜ ਜ਼ਿਲ੍ਹਾ ਪ੍ਰਸ਼ਾਸਨ ਅਤੇ ਡੇਰਾ ਪ੍ਰੇਮੀਆਂ ਵਿਚਕਾਰ ਮੀਟਿੰਗ ਹੋਈ ਹੈ ,ਜਿਸ ਵਿੱਚ ਪ੍ਰਸ਼ਾਸਨ ਨੇ ਡੇਰਾ ਪ੍ਰੇਮੀਆਂ ਨੂੰ ਭਰੋਸਾ ਦਿੱਤਾ ਹੈ ਕਿ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਦੀ ਉਚ ਪੱਧਰੀ ਜਾਂਚ ਹੋਵੇਗੀ , ਡੇਰਾ ਪ੍ਰੇਮੀਆਂ ਪਰ ਦਰਜ ਬੇਅਦਬੀ ਦੇ ਮਾਮਲੇ ਵਿਚ ਚਾਰਜਸ਼ੀਟ ਮਾਨਯੋਗ ਅਦਾਲਤ ਵਿਚ ਦਰਜ ਹੋਣ ਕਾਰਨ ਇਹਨਾਂ ਨੂੰ ਫਾਸਟ ਟਰੈਕ ਅਦਾਲਤ ਰਾਹੀਂ ਸੁਣਵਾਈ ਦੀ ਸਿਫਾਰਸ਼ ਕੀਤੀ ਜਾਵੇਗੀ।

ਦੱਸ ਦੇਈਏ ਕਿ ਨਾਭਾ ਦੀ ਹਾਈ ਸਕਿਊਰਿਟੀ ਜੇਲ੍ਹ ਵਿੱਚ ਸ਼ਨਿੱਚਰਵਾਰ ਨੂੰ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਵਾਸੀ ਫ਼ਰੀਦਕੋਟ ਦਾ ਦੋ ਹੋਰਨਾਂ ਕੈਦੀਆਂ ਨੇ ਸਰੀਏ ਨਾਲ ਹਮਲਾ ਕੇ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਦੋਹਾਂ ਦੋਸ਼ੀ ਕੈਦੀਆਂ ਖਿਲਾਫ਼ ਮਾਮਲਾ ਦਰਜ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ ਵਾਪਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਮਹਿੰਦਰ ਸਿੰਘ ਬਿੱਟੂ ਨੂੰ ਮੁਲਜ਼ਮ ਬਣਾਇਆ ਗਿਆ ਸੀ।ਮਹਿੰਦਰਪਾਲ ਨੂੰ ਪਿਛਲੇ ਸਾਲ ਗ੍ਰਿਫਤਾਰ ਕੀਤਾ ਗਿਆ ਸੀ।ਮਹਿੰਦਰਪਾਲ ਬਿੱਟੂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਨਾਭਾ ਜੇਲ੍ਹ ਵਿਚ ਰੱਖਿਆ ਗਿਆ ਸੀ, ਜਿਸਦਾ ਸ਼ਨੀਵਾਰ ਨੂੰ ਜੇਲ੍ਹ ਵਿਚ ਕਤਲ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਵੱਲੋਂ ਨਾਭਾ ਜੇਲ ਹੱਤਿਆ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਲਈ ਐਸ.ਆਈ.ਟੀ ਦਾ ਗਠਨ

ਮੁੱਖ ਮੰਤਰੀ ਵੱਲੋਂ ਨਾਭਾ ਜੇਲ ਹੱਤਿਆ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਲਈ ਐਸ.ਆਈ.ਟੀ ਦਾ ਗਠਨ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਨਾਭਾ ਜੇਲ ਵਿੱਚ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਦੀ ਹੱਤਿਆ ਦੀ ਪੜਤਾਲ ਵਾਸਤੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਇਸ ਫੈਸਲੇ ਦਾ ਐਲਾਨ ਅੱਜ ਇੱਥੇ ਮੁੱਖ ਮੰਤਰੀ ਨੇ ਉੱਚ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ।

ਐਸ.ਆਈ.ਟੀ ਡੇਰਾ ਸੱਚਾ ਸੌਦਾ ਦੇ ਅਨੁਯਾਈ ਮਹਿੰਦਰ ਪਾਲ ਬਿੱਟੂ ’ਤੇ ਹੋਏ ਘਾਤਕ ਹਮਲੇ ਦੇ ਸਾਰੇ ਪੱਖਾਂ ਦੀ ਜਾਂਚ ਕਰੇਗੀ

ਅੱਜ ਇਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏ.ਡੀ.ਜੀ.ਪੀ ਕਾਨੂੰਨ ਵਿਵਸਥਾ ਇਸ਼ਵਰ ਸਿੰਘ ਦੀ ਅਗਵਾਈ ਵਿੱਚ ਐਸ.ਆਈ.ਟੀ ਪਿਛਲੇ ਸਾਲ ਫੜੇ ਗਏ ਡੇਰਾ ਸੱਚਾ ਸੌਦਾ ਦੇ ਅਨੁਯਾਈ ਮਹਿੰਦਰ ਪਾਲ ਬਿੱਟੂ ’ਤੇ ਹੋਏ ਘਾਤਕ ਹਮਲੇ ਦੇ ਸਾਰੇ ਪੱਖਾਂ ਦੀ ਜਾਂਚ ਕਰੇਗੀ। ਕੈਦੀਆਂ ਵੱਲੋਂ ਬਿੱਟੂ ਦੀ ਕੀਤੀ ਗਈ ਹੱਤਿਆ ਪਿਛੇ ਜੇ ਕੋਈ ਸਾਜਿਸ਼ ਹੋਈ ਉਸ ਦੀ ਵੀ ਐਸ.ਆਈ.ਟੀ ਪਤਾ ਲਗਾਵੇਗੀ।

  • ਐਸ.ਆਈ.ਟੀ ਦੇ ਮੈਂਬਰਾਂ ਵਿੱਚ ਅਮਰਦੀਪ ਰਾਏ ਆਈ.ਜੀ ਪਟਿਆਲਾ, ਹਰਦਿਆਲ ਮਾਨ ਡੀ.ਆਈ.ਜੀ ਇੰਟੈਲੀਜੈਂਸ, ਮਨਦੀਪ ਸਿੰਘ ਐਸ.ਐਸ.ਪੀ ਪਟਿਆਲਾ ਅਤੇ ਕਸ਼ਮੀਰ ਸਿੰਘ ਏ.ਆਈ.ਜੀ ਕਾਉਂਟਰ ਇੰਟੈਲੀਜੈਂਸ ਸ਼ਾਮਲ ਹਨ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਨੇ ਭਵਿੱਖ ਵਿੱਚ ਇਸ ਤਰਾਂ ਦੀ ਕੋਈ ਵੀ ਘਟਨਾ ਹੋਣ ਤੋਂ ਰੋਕਣ ਲਈ ਸਾਰੇ ਕਦਮ ਚੁਕੱਣ ਵਾਸਤੇ ਜੇਲ ਮੰਤਰੀ ਅਤੇ ਏ.ਡੀ.ਜੀ.ਪੀ ਜੇਲਾਂ ਨੂੰ ਆਖਿਆ ਹੈ।
  • ਉਨਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕਾਨੂੰਨ ਵਿਵਸਥਾ ਦੇ ਸਬੰਧ ਵਿੱਚ ਇਸ ਤਰਾਂ ਦੀ ਉਲੰਘਣਾ ਅਤੇ ਜੇਲਾਂ ਦੀ ਸੁਰੱਖਿਆ ਵਿੱਚ ਕਿਸੇ ਵੀ ਤਰਾਂ ਦੀ ਘਾਟ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਮਿ੍ਰਤਕ ਵਿਰੁੱਧ ਕੇਸਾਂ ਨੂੰ ਵਾਪਸ ਲੈਣ ਦੀ ਡੇਰੇ ਦੇ ਅਨੁਯਾਈਆਂ ਦੀ ਮੰਗ ’ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਆਪਣਾ ਰਾਹ ਖੁਦ ਅਖਤਿਆਰ ਕਰੇਗਾ।
  • ਬਿੱਟੂ ਦੇ ਵਿਰੁੱਧ ਮਾਮਲੇ ਵਿੱਚ ਅੰਤਿਮ ਪੜਤਾਲ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਗਈ ਹੈ ਅਤੇ ਇਸ ਸਬੰਧ ਵਿੱਚ ਕੋਈ ਵੀ ਫੈਸਲਾ ਲੈਣਾ ਅਦਾਲਤ ’ਤੇ ਨਿਰਭਰ ਕਰਦਾ ਹੈ। ਜੇਲ ਵਿੱਚ ਬਿੱਟੂ ਦੀ ਹੱਤਿਆ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਸੀ ਕਿ ਹੱਤਿਆ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਘਟਨਾ ਤੋਂ ਬਾਅਦ ਸੂਬੇ ਵਿੱਚ ਸੁਰੱਖਿਆ ਪ੍ਰਬੰਧ ਪੁਖਤਾ ਕਰ ਦਿੱਤੇ ਗਏ ਹਨ ਅਤੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਗਏ ਹਨ।

ਮੁੱਖ ਮੰਤਰੀ ਨੇ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਲਈ ਸਾਰੇ ਸੰਭਵੀ ਕਦਮ ਚੁੱਕਣ ਲਈ ਸੁਰੱਖਿਆ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਹਨ।ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਫਰੀਦਕੋਟ ਦੇ ਵਸਨੀਕ 49 ਸਾਲਾਂ ਬਿੱਟੂ ’ਤੇ ਹਮਲਾ ਗੁਰਸੇਵਕ ਸਿੰਘ (ਪੁਲਿਸ ਥਾਣਾ ਸੁਹਾਣਾ, ਮੋਹਾਲੀ) ਅਤੇ ਮਨਿੰਦਰ ਸਿੰਘ (ਪੁਲਿਸ ਥਾਣਾ ਬਡਾਲੀ ਆਲਾ ਸਿੰਘ, ਫਤਹਿਗੜ ਸਾਹਿਬ) ਨੇ ਕੀਤਾ ਹੈ ਜੋ ਇਕ ਕਤਲ ਕੇਸ ਕਾਰਨ ਜੇਲ ਵਿੱਚ ਸਨ।

Leave A Reply

Your email address will not be published.