ਬਠਿੰਡਾ ਵਿਚ ਦੋ ਵਾਰ ਅਜ਼ਾਦ ਚੋਣ ਲੜਨ ਵਾਲਾ ਗੁਰਬਖਸ਼ ਸਿੰਘ ਗਾਸ਼ਾ ਕਾਂਗਰਸ ਪਾਰਟੀ ’ਚ ਸ਼ਾਮਲ

ਆਮ ਆਦਮੀ ਪਾਰਟੀ ਦੇ ਆਗੂ ਨੇ ਕਾਂਗਰਸ ਦਾ ਪੱਲਾ ਫੜ੍ਹਿਆ ਜੈਜੀਤ ਜੌਹਲ ਨੇ ਪਾਰਟੀ ਵਿਚ ਕੀਤਾ ਸ਼ਾਮਲ

0 1,000,382
ਬਠਿੰਡਾ। ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਸਾਬਕਾ ਕੌਂਸਲਰ  ਇੰਦਰ ਲਾਲ ਅਤੇ ਭਾਰਤੀ ਜਨਤਾ ਪਾਰਟੀ ਦੇ ਪੂਰਬ ਮੰਡਲ ਦੇ ਸਕੱਤਰ ਰਾਕੇਸ਼ ਕੁਮਾਰ ਰੋਹਿਤ ਦੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਬਾਅਦ ਅੱਜ ਦੋ ਵਾਰ ਕੌਂਸਲਰ ਦੀ ਅਜ਼ਾਦ ਚੋਣ ਲੜਨ ਵਾਲੇ  ਆਗੂ ਗੁਰਬਖਸ਼ ਸਿੰਘ ਗਾਸ਼ਾ ਵੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਵਿਸ਼ਵ ਰਿਸ਼ੀ ਨੇ ਕਾਂਗਰਸ ਦਾ ਪੱਲਾ ਫੜ੍ਹ ਲਿਆ ਹੈ।
ਗੁਰਬਖਸ਼ ਸਿੰਘ ਗਾਸ਼ਾ ਦੋ ਵਾਰ ਵਾਰਡ ਨੰਬਰ 47 ਤੋਂ ਅਜ਼ਾਦ ਚੋਣ ਲੜ ਕੇ ਦੂਜੇ ਨੰਬਰ ’ਤੇ ਰਹਿ ਚੁੱਕੇ ਹਨ। ਇਹ ਵਾਰਡ ਬਲਾਕ ਕਾਂਗਰਸ ਦੇ ਪ੍ਰਧਾਨ ਹਰਵਿੰਦਰ ਸਿੰਘ ਲੱਡੂ ਦਾ ਹੈ। ਦੋਵਾਂ ਆਗੂਆਂ ਨੂੰ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਨੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਰੁਣ ਵਧਾਵਣ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ। ਜੌਹਲ ਨੇ ਕਿਹਾ ਕਿ ਵਾਰਡ ਨੰਬਰ 47 ਦੇ ਆਗੂ ਗਾਸ਼ਾ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਹੋਰਨਾਂ ਪਾਰਟੀਆਂ ਦਾ ਸਫਾਇਆ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਸ਼ਹਿਰ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਰ ਰੋਜ਼ ਹੋਰਨਾਂ ਪਾਰਟੀਆਂ ਦੇ ਆਗੂ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਏ ਵਿਹਾਰ ਅਤੇ ਰਾਜ ਦੀ ਆਰਥਿਕਤਾ ਨੂੰ ਤਬਾਹ ਕਰਨ ਲਈ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਕਾਰਨ ਪੰਜਾਬ ਹਿਤੈਸ਼ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਜੈਜੀਤ ਸਿੰਘ ਜੌਹਲ ਨੇ ਜੋਗੀ ਨਗਰ ਦੀਆਂ ਗਲੀਆਂ ਵਿਚ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ।
ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕਰ ਰਹੇ ਹਨ।  ਇਸ ਮੌਕੇ ਸ੍ਰੀ ਅਰੁਣ ਵਧਾਵਨ, ਜਗਰੂਪ ਗਿੱਲ,ਅਸ਼ੋਕ ਪ੍ਰਧਾਨ, ਗੰਡਾਂ ਸਿੰਘ ਹਾਜਰ ਸਨ।
Leave A Reply

Your email address will not be published.