ਸਿੱਧੂ ਦੇ ਜਾਣ ਮਗਰੋਂ ਕੈਪਟਨ ਨੇ ਇਸ ਵਿਧਾਇਕ ਨੂੰ ਸੌਂਪਿਆ ਕੈਬਨਿਟ ਮੰਤਰੀ ਦਾ ਰੈਂਕ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਦਰਜਾ ਦੇ ਦਿੱਤਾ ਹੈ। ਡਾ. ਰਾਜ ਕੁਮਾਰ ਵੇਰਕਾ ਨੇ 'ਏਬੀਪੀ ਸਾਂਝਾ' ਨੂੰ ਇਸ ਦੀ ਪੁਸ਼ਟੀ ਕੀਤੀ ਹੈ ਅਤੇ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

0 863,576

ਚੰਡੀਗੜ੍ਹ: ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਹੋਈ ਹੈ। ਅੰਮ੍ਰਿਤਸਰ ਪੱਛਮੀ ਹਲਕੇ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੂੰ ਕੈਬਨਿਟ ਰੈਂਕ ਮਿਲ ਗਿਆ ਹੈ।

8ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਦਰਜਾ ਦੇ ਦਿੱਤਾ ਹੈ। ਡਾ. ਰਾਜ ਕੁਮਾਰ ਵੇਰਕਾ ਨੇ ‘ਏਬੀਪੀ ਸਾਂਝਾ’ ਨੂੰ ਇਸ ਦੀ ਪੁਸ਼ਟੀ ਕੀਤੀ ਹੈ ਅਤੇ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਡਾ. ਰਾਜ ਕੁਮਾਰ ਵੇਰਕਾ ਅੰਮ੍ਰਿਤਸਰ ਪੱਛਮੀ ਤੋਂ ਤਿੰਨ ਵਾਰ ਵਿਧਾਇਕ ਹਨ ਅਤੇ ਇਸ ਸਮੇਂ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਹਨ। ਨਵਜੋਤ ਸਿੱਧੂ ਦੇ ਜਾਣ ਤੋਂ ਬਾਅਦ ਪੰਜਾਬ ਵਜ਼ਾਰਤ ਵਿੱਚ ਖਾਲੀ ਥਾਂ ਬਣੀ ਹੋਈ ਹੈ। ਕਈ ਵਿਧਾਇਕ ਮੰਤਰੀ ਦੀ ਕੁਰਸੀ ਲੈਣ ਲਈ ਕਾਹਲੇ ਹਨ ਅਤੇ ਵੇਰਕਾ ਵੀ ਇਸ ਦੌੜ ਵਿੱਚ ਸ਼ਾਮਲ ਹਨ।

 

Leave A Reply

Your email address will not be published.