ਕੱਲ੍ਹ ਤੋਂ ਨਹੀਂ ਲੱਗੇਗਾ ਲੌਕਡਾਊਨ! ਕੈਪਟਨ ਨੇ ਮੀਡੀਆ ਨੂੰ ਮੁਖਾਤਬ ਹੁੰਦਿਆਂ ਦੱਸੇ ਹਾਲਾਤ

ਕੋਰੋਨਾਵਾਇਰਸ ਨੇ ਪੰਜਾਬ ਦੀ ਆਰਥਿਕਤਾ ਨੂੰ ਝੰਜੋੜ ਸੁੱਟਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਨਿਆ ਹੈ ਕਿ ਇਸ ਵਿੱਤੀ ਸਾਲ ਦੇ ਅੰਤ ਤੱਕ ਪੰਜਾਬ ਨੂੰ 30,000 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਅਨੁਮਾਨ ਹੈ।

ਚੰਡੀਗੜ੍ਹ: ਕੋਰੋਨਾਵਾਇਰਸ ਨੇ ਪੰਜਾਬ ਦੀ ਆਰਥਿਕਤਾ ਨੂੰ ਝੰਜੋੜ ਸੁੱਟਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਨਿਆ ਹੈ ਕਿ ਇਸ ਵਿੱਤੀ ਸਾਲ ਦੇ ਅੰਤ ਤੱਕ ਪੰਜਾਬ ਨੂੰ 30,000 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਅਨੁਮਾਨ ਹੈ।

ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਨੇ ਕਿਹਾ ਕਿ ਤਾਲਾਬੰਦੀ ਵਧਾਉਣ ਜਾਂ ਖ਼ਤਮ ਕਰਨ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਮਾਂ ਹੀ ਦੱਸੇਗਾ ਕਿ ਕਿਹੜੇ ਕਦਮ ਚੁੱਕਣ ਦੀ ਲੋੜ ਪਏਗੀ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਕੋਰੋਨਾਵਾਇਰਸ ਦੀ ਲਾਗ ਦੇ ਹਾਲਾਤ ‘ਤੇ ਨਿਰਭਰ ਕਰਦਾ ਹੈ।

[Live] ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।[Live] from Press Conference at Chandigarh

Captain Amarinder Singh यांनी वर पोस्ट केले रविवार, २८ जून, २०२०

ਦਰਅਸਲ ਪਿਛਲੇ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਕਿ ਕੈਪਟਨ ਸਰਕਾਰ 30 ਜੂਨ ਤੋਂ ਮੁੜ ਲੌਕਡਾਊਨ ਲਾਗੂ ਕਰਨ ਜਾ ਰਹੀ ਹੈ। ਉਂਝ ਕੈਪਟਨ ਪਹਿਲਾਂ ਵੀ ਸਪਸ਼ਟ ਕਰ ਚੁੱਕੇ ਹਨ ਕਿ ਇਸ ਬਾਰੇ ਫੈਸਲਾ ਹਾਲਾਤ ਨੂੰ ਵੇਖਦਿਆਂ ਹੀ ਲਿਆ ਜਾਏਗਾ।

ਮਾਰਚ ਵਿੱਚ ਕਰਫਿਊ ਤੇ ਲੌਕਡਾਊਨ ਲਾਏ ਜਾਣ ਤੋਂ ਬਾਅਦ ਕੈਪਟਨ ਪਹਿਲੀ ਵਾਰ ਅੱਜ ਸਿੱਧੇ ਮੀਡੀਆ ਨਾਲ ਮੁਖਾਤਬ ਹੋਏ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਡੀਆ ਨਾਲ ਗੱਲਬਾਤ ਕਰਦੇ ਸਨ।

Leave A Reply

Your email address will not be published.