ਨਾਭਾ ਜੇਲ੍ਹ ‘ਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਸਥਿਤੀ ਤਣਾਅਪੂਰਨ , ਪਿੰਡਾਂ ਚੋਂ ਡੇਰਾ ਪ੍ਰੇਮੀ ਕੋਟਕਪੂਰਾ ਪੁੱਜਣ ਲੱਗੇ

ਇਸ ਦੌਰਾਨ ਕੋਟਕਪੂਰਾ ਸਥਿਤ ਡੇਰਾ ਸਿਰਸਾ ਦੇ ਨਾਮ ਚਰਚਾ ਘਰ ਦੇ ਆਲੇ-ਦੁਆਲੇ ਸੁਰੱਖਿਆ ਚੌਕਸੀ ਬਹੁਤ ਜ਼ਿਆਦਾ ਵਧਾ ਦਿੱਤੀ ਗਈ ਹੈ। ਇਸ ਕਰਕੇ ਕੋਟਕਪੂਰਾ ਸਮੇਤ ਪੰਜਾਬ ਦੇ ਕਈ ਡੇਰਿਆਂ ਵਿੱਚ ਪੁਲਿਸ ਦੇ ਨਾਲ-ਨਾਲ ਸੰਭਾਵੀ ਤਣਾਅਪੂਰਨ ਹਾਲਾਤ ਨਾਲ ਨਿਪਟਣ ਲਈ ਨੀਮ ਫ਼ੌਜੀ ਦਸਤੇ ਵੀ ਤੈਨਾਤ ਕੀਤੇ ਗਏ ਹਨ। ਦੱਸ ਦੇਈਏ ਕਿ ਨਾਭਾ ਦੀ ਹਾਈ ਸਕਿਊਰਿਟੀ ਜੇਲ੍ਹ ਵਿੱਚ ਸ਼ਨਿੱਚਰਵਾਰ ਨੂੰ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਵਾਸੀ ਫ਼ਰੀਦਕੋਟ ਦਾ ਦੋ ਹੋਰਨਾਂ ਕੈਦੀਆਂ ਨੇ ਸਰੀਏ ਨਾਲ ਹਮਲਾ ਕੇ ਕਤਲ ਕਰ ਦਿੱਤਾ ਸੀ।

0 853,558

ਕੋਟਕਪੂਰਾ . ਨਾਭਾ ਜੇਲ੍ਹ ‘ਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਸਥਿਤੀ ਤਣਾਅਪੂਰਨ , ਪਿੰਡਾਂ ਚੋਂ ਡੇਰਾ ਪ੍ਰੇਮੀ ਕੋਟਕਪੂਰਾ ਪੁੱਜਣ ਲੱਗੇ:ਕੋਟਕਪੂਰਾ : ਨਾਭਾ ਦੀ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਮਹਿੰਦਰਪਾਲ ਬਿੱਟੂ ਦਾ ਸ਼ਨੀਵਾਰ ਨੂੰ 2 ਵਿਅਕਤੀਆਂ ਨੇ ਕਤਲ ਕਰ ਦਿੱਤਾ ਹੈ। ਜਿਸ ਦੀ ਲਾਸ਼ ਕੋਟਕਪੂਰਾ ਦੇ ਨਾਮ ਚਰਚਾ ਘਰ ਵਿਚ ਰੱਖੀ ਹੋਈ ਹੈ।ਇਸ ਦੀ ਜਾਣਕਾਰੀ ਮਿਲਣ ‘ਤੇ ਪੰਜਾਬ ਦੇ ਵੱਖ -ਵੱਖ ਹਿੱਸਿਆਂ ਤੋਂ ਡੇਰਾ ਪ੍ਰੇਮੀ ਕੋਟਕਪੂਰਾ ਦੇ ਨਾਮ ਚਰਚਾ ਘਰ ਵਿਖੇ ਪਹੁੰਚਣੇ ਸ਼ੁਰੂ ਹੋਏ ਹਨ।

ਇਸ ਮਗਰੋਂ ਕੋਟਕਪੂਰਾ ਸ਼ਹਿਰ ਸਮੇਤ ਕਈ ਥਾਵਾਂ ‘ਤੇ ਇਸ ਵੇਲੇ ਹਾਲਾਤ ਕੁਝ ਤਣਾਅਪੂਰਨ ਚੱਲ ਰਹੇ ਹਨ ਕਿਉਂਕਿ ਡੇਰਾ ਸੱਚਾ ਸੌਦਾ ਸਿਰਸਾ ਦੀ 45 ਮੈਂਬਰੀ ਕਮੇਟੀ ਨੇ ਐਤਵਾਰ ਦੁਪਹਿਰ ਬਾਅਦ ਐਲਾਨ ਕੀਤਾ ਸੀ ਕਿ ਜਦੋਂ ਤੱਕ ਡੇਰਾ ਸ਼ਰਧਾਲੂਆਂ ਨੂੰ ਇਨਸਾਫ਼ ਨਹੀਂ ਮਿਲਦਾ, ਤਦ ਤੱਕ ਉਹ ਮਹਿੰਦਰਪਾਲ ਬਿੱਟੂ ਦਾ ਅੰਤਿਮ ਸਸਕਾਰ ਨਹੀਂ ਕਰਨਗੇ, ਸਗੋਂ ਇਸ ਦੀ ਥਾਂ ਇਨਸਾਫ਼ ਲਈ ਸੰਘਰਸ਼ ਕੀਤਾ ਜਾਵੇਗਾ।ਇਸ ਤੋਂ ਬਾਅਦ ਪੁਲਿਸ ਤੇ ਸਿਵਲ ਪ੍ਰਸ਼ਾਸਨ ਡੇਰਾ ਪ੍ਰੇਮੀਆਂ ਨੂੰ ਮਨਾਉਣ ਲਈ ਸਰਗਰਮ ਹੋ ਗਿਆ ਪਰ ਨਕਾਮ ਰਹੇ ਹਨ।

ਇਸ ਦੌਰਾਨ ਕੋਟਕਪੂਰਾ ਸਥਿਤ ਡੇਰਾ ਸਿਰਸਾ ਦੇ ਨਾਮ ਚਰਚਾ ਘਰ ਦੇ ਆਲੇ-ਦੁਆਲੇ ਸੁਰੱਖਿਆ ਚੌਕਸੀ ਬਹੁਤ ਜ਼ਿਆਦਾ ਵਧਾ ਦਿੱਤੀ ਗਈ ਹੈ। ਇਸ ਕਰਕੇ ਕੋਟਕਪੂਰਾ ਸਮੇਤ ਪੰਜਾਬ ਦੇ ਕਈ ਡੇਰਿਆਂ ਵਿੱਚ ਪੁਲਿਸ ਦੇ ਨਾਲ-ਨਾਲ ਸੰਭਾਵੀ ਤਣਾਅਪੂਰਨ ਹਾਲਾਤ ਨਾਲ ਨਿਪਟਣ ਲਈ ਨੀਮ ਫ਼ੌਜੀ ਦਸਤੇ ਵੀ ਤੈਨਾਤ ਕੀਤੇ ਗਏ ਹਨ। ਦੱਸ ਦੇਈਏ ਕਿ ਨਾਭਾ ਦੀ ਹਾਈ ਸਕਿਊਰਿਟੀ ਜੇਲ੍ਹ ਵਿੱਚ ਸ਼ਨਿੱਚਰਵਾਰ ਨੂੰ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਵਾਸੀ ਫ਼ਰੀਦਕੋਟ ਦਾ ਦੋ ਹੋਰਨਾਂ ਕੈਦੀਆਂ ਨੇ ਸਰੀਏ ਨਾਲ ਹਮਲਾ ਕੇ ਕਤਲ ਕਰ ਦਿੱਤਾ ਸੀ।

ਜਿਸ ਤੋਂ ਬਾਅਦ ਪੁਲਿਸ ਨੇ ਦੋਹਾਂ ਦੋਸ਼ੀ ਕੈਦੀਆਂ ਖਿਲਾਫ਼ ਮਾਮਲਾ ਦਰਜ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ ਵਾਪਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਮਹਿੰਦਰ ਸਿੰਘ ਬਿੱਟੂ ਨੂੰ ਮੁਲਜ਼ਮ ਬਣਾਇਆ ਗਿਆ ਸੀ।ਮਹਿੰਦਰਪਾਲ ਨੂੰ ਪਿਛਲੇ ਸਾਲ ਗ੍ਰਿਫਤਾਰ ਕੀਤਾ ਗਿਆ ਸੀ।ਮਹਿੰਦਰਪਾਲ ਬਿੱਟੂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਨਾਭਾ ਜੇਲ੍ਹ ਵਿਚ ਰੱਖਿਆ ਗਿਆ ਸੀ, ਜਿਸਦਾ ਸ਼ਨੀਵਾਰ ਨੂੰ ਜੇਲ੍ਹ ਵਿਚ ਕਤਲ ਕਰ ਦਿੱਤਾ ਗਿਆ ਹੈ।

Leave A Reply

Your email address will not be published.