ਸਿਰਸਾ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ’ਚੋਂ ਮਾਂ ਨੂੰ ਚਿੱਠੀ ਲਿਖ ਕੇ ਵੱਡਾ ਐਲਾਨ ਕੀਤਾ ਹੈ। ਰਾਮ ਰਹੀਮ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਹ ਸਾਰੀ ਉਮਰ ਡੇਰੇ ਦਾ ਮੁਖੀ ਬਣਿਆ ਰਹੇਗਾ। ਇਸ ਦੇ ਨਾਲ ਹੀ ਰਾਮ ਰਹੀਮ ਦੇ ਜੇਲ੍ਹ ਜਾਣ ਮਗਰੋਂ ਡੇਰੇ ਦੇ ਅਗਲੇ ਮੁਖੀ ਦੀ ਚਰਚਾ ‘ਤੇ ਬ੍ਰੇਕ ਲੱਗ ਗਈ ਹੈ। ਦੱਸ ਦਈਏ ਕਿ ਰਾਮ ਰਹੀਮ ਨੇ ਕਈ ਵਾਰ ਮਾਂ ਦੀ ਖ਼ਰਾਬ ਸਿਹਤ ਤੇ ਹੋਰਨਾਂ ਕਰਨਾ ਦਾ ਹਵਾਲਾ ਦਿੰਦਿਆਂ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਉਣ ਦੀ ਅਪੀਲ ਕੀਤੀ ਗਈ ਪਰ ਇਸ ਨੂੰ ਵਾਜਬ ਕਾਰਨ ਨਾ ਦੱਸਦਿਆਂ ਜੱਜ ਵੱਲੋਂ ਇਸ ਅਪੀਲ ਨੂੰ ਰੱਦ ਕਰ ਦਿੱਤਾ ਗਿਆ। ਹੁਣ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਸਜ਼ਾ ਭੁਗਤ ਰਹੇ ਰਾਮ ਰਹੀਮ ਨੇ ਆਪਣੀ ਮਾਂ ਨੂੰ ਚਿੱਠੀ ਲਿਖੀ ਹੈ।
Dhan Dhan Satguru Tera Hi Asra 🙏 https://t.co/1Y5HTSCHzo
— Honeypreet Insan (@insan_honey) July 28, 2020
ਚਿੱਠੀ ਡੇਰੇ ਦੀ ਵਾਈਸ ਚੇਅਰਪਰਸਨ ਸ਼ੋਭਾ ਇੰਸਾ ਵੱਲੋਂ ਟਵਿੱਟਰ ‘ਤੇ ਸ਼ੇਅਰ ਕੀਤੀ ਗਈ ਹੈ, ਜਿਸ ਨੂੰ ਹਨੀਪ੍ਰੀਤ ਨੇ ਰੀਟਵੀਟ ਕੀਤਾ ਹੈ। ਡੇਰਾ ਮੁਖੀ ਵੱਲੋਂ ਚਿੱਠੀ ਵਿੱਚ ਜ਼ੋਰ ਦੇ ਕੇ ਕਿਹਾ ਗਿਆ ਹੈ ਕਿ ਉਹ ਤਾਉਮਰ ਡੇਰਾ ਮੁਖੀ ਬਣਿਆ ਰਹੇਗਾ ਤੇ ਲੋਕਾਂ ਦੀ ਸੇਵਾ ਕਰਦਾ ਰਹੇਗਾ। ਚਿੱਠੀ ਵਿੱਚ ਜਿਥੇ ਸਰਕਾਰ ਵੱਲੋਂ ਕਰੋਨਾ ਨਾਲ ਨਜਿੱਠਣ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਗੱਲ ਕਹੀ ਗਈ ਹੈ, ਉਥੇ ਡੇਰੇ ਸ਼ਰਧਾਲੂਆਂ ਵੱਲੋਂ ਖ਼ੂਨਦਾਨ ਕਰਨ ਤੇ ਭਲਾਈ ਦੇ ਕੰਮ ਕਰਨ ਦੀ ਵੀ ਗੱਲ ਕਹੀ ਗਈ ਹੈ। ਡੇਰੇ ਵਿੱਚ ਗੁੱਟਬਾਜ਼ੀ ਦੇ ਸਵਾਲਾਂ ਦਾ ਵੀ ਜਵਾਬ ਦਿੱਤਾ ਗਿਆ ਹੈ।